ਕੈਪਟਨ ਦੇ ਫੈਸਲਿਆਂ ਤੋਂ ਕਿਸਾਨ ਨਹੀਂ ਖੁਸ਼ – ਪੜੋ ਪੂਰੀ ਖਬਰ

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਅੱਜ ਇੱਥੇ ਲਿਖਤੀ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਕਿਸਾਨ ਸਿਰ ਚੜ੍ਹੇ ਕਰਜ਼ੇ ਨੂੰ ਖਤਮ ਕਰਨ ਸਬੰਧੀ ਆਪਣੀ ਵਾਅਦੇ ਮੁਤਾਬਕ ਪੂਰੀ ਨਹੀਂ ਉੱਤਰੀ। ਸਿਰਫ਼ ਗੋਗਲੂਆਂ ਤੋਂ ਮਿੱਟੀ ਝਾੜੀ ਹੈ।

ਕੈਪਟਨ ਦੀ ਕਾਂਗਰਸ ਪਾਰਟੀ ਦਾ ਪੰਜਾਬ ਦੀ ਸਮੁੱਚੀ ਕਿਸਾਨੀ ਨਾਲ ਵਾਅਦਾ ਸੀ ਕਿ ਸਾਰੇ ਕਿਸਾਨਾਂ ਦਾ ਹਰ ਪ੍ਰਕਾਰ ਦਾ ਖੇਤੀ ਤੇ ਸਹਾਇਕ ਧੰਦਿਆਂ ਦਾ ਕਰਜ਼ਾ ਖ਼ਤਮ ਕੀਤਾ ਜਾਵੇਗਾ ਪਰ ਸਿਰਫ਼ ਫਸਲੀ ਕਰਜ਼ਾ ਦੋ ਲੱਖ ਰੁਪਏ ਤੱਕ ਦਾ ਖਤਮ ਕਰਨਾ, ਉਹ ਵੀ ਸਹਿਕਾਰੀ ਤੇ ਸਕਾਰੀ ਬੈਂਕਾਂ ਦਾ ਹੀ ਤੇ ਸਿਰਫ਼ ਉਨ੍ਹਾਂ ਕਿਸਾਨਾਂ ਦਾ ਜਿਨ੍ਹਾਂ ਦੀ ਮਾਲਕੀ 5 ਏਕੜ ਤੋਂ ਘੱਟ ਹੈ। ਫਿਰ ਉਨ੍ਹਾਂ ਕਿਸਾਨਾਂ ਦਾ ਕੀ ਬਣੇਗਾ ਜਿਨ੍ਹਾਂ ਸਿਰ ਆੜ੍ਹਤੀਆਂ/ਸ਼ਾਹੂਕਾਰਾਂ ਦਾ ਕਰਜ਼ਾ ਹੈ। ਦੂਸਰਾ ਜਿਨ੍ਹਾਂ ਸਿਰ 2 ਲੱਖ ਤੋਂ ਵੱਧ ਫਸਲੀ ਕਰਜ਼ਾ ਹੈ ਜਾਂ ਫਿਰ ਜ਼ਮੀਨ ਦੀ ਮਾਲਕੀ 5 ਏਕੜ ਤੋਂ ਵੱਧ ਹੈ ਤੇ ਕਰਜ਼ਾ ਫਸਲੀ ਕਰਜ਼ੇ ਤੋਂ ਇਲਾਵਾ ਹੋਰ ਖੇਤੀ ਕੰਮਕਾਰਾਂ ਲਈ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਤੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਪੁਰਜ਼ੋਰ ਮੰਗ ਕੀਤੀ ਕਿ ਕਿਸਾਨਾਂ ਦਾ ਖੇਤੀ ਧੰਦੇ ਤੇ ਇਸ ਦੇ ਸਹਾਇਕ ਧੰਦਿਆਂ ਨਾਲ ਸਬੰਧਤ ਕਰ ਪ੍ਰਕਾਰ ਦਾ ਸਾਰਾ ਕਰਜ਼ਾ ਚਾਹੇ ਉਹ ਸਹਿਕਾਰੀ, ਸਰਕਾਰੀ ਜਾਂ ਪ੍ਰਾਈਵੇਟ ਬੈਂਕਾਂ ਭਾਵੇਂ ਕਿ ਆੜ੍ਹਤੀਆਂ/ਸ਼ਾਹੂਕਾਰਾਂ ਦਾ ਹੋਵੇ, ਪੂਰਾ ਦਾ ਪੂਰਾ ਖ਼ਤਮ ਹੋਣਾ ਚਾਹੀਦਾ ਹੈ। ਘੱਟੋ-ਘੱਟ ਉਨ੍ਹਾਂ ਕਿਸਾਨਾਂ ਦਾ ਹਰ ਹਾਲਤ ਵਿਚ ਜਿਨ੍ਹਾਂ ਦੀ ਮਾਲਕੀ 10 ਏਕੜ ਤੋਂ ਘੱਟ ਹੈ।

ਸਰਕਾਰੀ ਰਿਪੋਰਟਾਂ ਤੇ ਖੇਤੀ ਅਰਥ ਸ਼ਾਸਤਰੀ ਵੀ ਇਸ ਗੱਲ ਦੀ ਸਿਫਾਰਸ਼ ਕਰਦੇ ਹਨ। ਇਹ ਕਾਂਗਰਸ ਪਾਰਟੀ ਦੇ ਵਾਅਦੇ ਦੀ ਪੂਰਤੀ ਵਿਚੋਂ ਘੱਟੋ ਘੱਟ ਹੈ। ਕਿਸਾਨਾਂ ਨੂੰ ਖੁਦਕਸ਼ੀਆਂ ਦੇ ਰਾਹ ਤੋਂ ਰੋਕਣ ਲਈ ਇਕ ਹੱਦ ਤੱਕ ਇਹ ਇਕ ਉਪਰਾਲਾ ਹੈ। ਇਹ ਵੀ ਜ਼ਰੂਰੀ ਹੈ ਕਿ ਕਿਸਾਨਾਂ ਨੂੰ ਆਉਣ ਵਾਲੇ ਸਮੇਂ ‘ਚ ਮਿਲਣ ਵਾਲੇ ਕਰਜ਼ੇ ਅਸਾਨ ਕਿਸ਼ਤਾਂ ਨਾਲ ਵਾਪਸੀ ਤੇ ਵਿਆਜ ਰਹਿਤ ਜਾਂ ਘੱਟੋ ਘੱਟ 4% ਸਾਧਾਰਨ ਵਿਆਜ ‘ਤੇ ਮਿਲਣ।
ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਘੱਟੋ-ਘੱਟ ਵਾਅਦਾ ਵੀ ਪੂਰਾ ਨਾ ਕੀਤਾ ਤਾਂ ਅਸੀਂ ਕਿਸਾਨ ਜਥੇਬੰਦੀਆਂ ਏਕਤਾਬੱਧ ਤਿੱਖੇ ਸੰਘਰਸ਼ ਲਈ ਮਜਬੂਰ ਹੋਵਾਂਗੀਆਂ। ਇਸ ਦੀ ਜ਼ਿੰਮੇਵਾਰੀ ਕਿਸਾਨਾਂ ਨਾਲ ਵਾਅਦਾ ਕਰਨ ਵਾਲੀ ਪੰਜਾਬ ਦੀ ਕੈਪਟਨ ਸਰਕਾਰ ਦੀ ਹੋਵੇਗੀ।

Leave a Reply

Your email address will not be published. Required fields are marked *

*

x

Check Also

ਕਰਜ਼ੇ ਕਾਰਨ ਦੋ ਕਿਸਾਨਾਂ ਨੇ ਕੀਤੀ ਖੁਦਕੁਸ਼ੀ..

ਚੰਡੀਗੜ੍ਹ :ਕਰਜ਼ੇ ਕਾਰਨ ਪਿੰਡ ਕੁਠਾਲਾ ਦੇ ਇਕ ਨੌਜਵਾਨ ਕਿਸਾਨ ਕੁਲਦੀਪ ਸਿੰਘ ਚੌਧਰੀ ਪੁੱਤਰ ਮਹਿੰਦਰ ਸਿੰਘ ...